ਚੰਡੀਗੜ੍- ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਵੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਦੀ ਨਿਯੁਕਤੀ ਕੀਤੀ। ਜੰਮੂ-ਕਸ਼ਮੀਰ ’ਚ 3 ਪੜਾਵਾਂ ’ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ ’ਚ 24 ਸੀਟਾਂ ਲਈ ਵੋਟਾਂ ਅੱਜ ਪੈ ਰਹੀਆਂ ਹਨ। ਇਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ ’ਚ 26 ਸੀਟਾਂ ਲਈ ਅਤੇ ਤੀਸਰੇ ਪੜਾਅ ’ਚ 40 ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਕੀਤੀ ਜਾਵੇਗੀ।