ਬਟਾਲਾ : ਟ੍ਰੈਫਿਕ ਪੁਲਸ ਬਟਾਲਾ ਅਤੇ ਜ਼ਿਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਘੁਮਾਣ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਹੋਰ ਖੇਤਰਾਂ ’ਚ ਸਥਿਤ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਬਟਾਲਾ ਸੁਰਿੰਦਰ ਸਿੰਘ ਗੁਰਾਇਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀ. ਐੱਸ. ਪੀ. ਰਾਜੇਸ਼ ਕੱਕੜ ਦੇ ਨਿਰਦੇਸਾਂ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਦੀ ਟੀਮ ਅਤੇ ਟ੍ਰੈਫਿਕ ਪੁਲਸ ਵੱਲੋਂ ਘੁਮਾਣ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਵੱਖ-ਵੱਖ ਪਿੰਡਾਂ ’ਚ ਸਥਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜਿਆਦਾਤਰ ਬੱਸਾਂ ਵਿੱਚ ਫਸਟ ਏਕ ਕਿੱਟ ਦਾ ਨਾ ਹੋਣ, ਹੈਲਪਰ ਦਾ ਨਾ ਹੋਣ, ਸੀ.ਸੀ.ਟੀ.ਵੀ ਕੈਮਰੇ ਦਾ ਨਾ ਹੋਣਾ, ਬੱਸਾਂ ’ਤੇ ਸਕੂਲ ਦਾ ਨਾਮ ਨਾ ਹੋਣਾ ਆਦਿ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟ੍ਰੈਫਿਕ ਪੁਲਸ ਵੱਲੋਂ ਕੁੱਲ 19 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਚੈਕਿੰਗ ਭਵਿੱਖ ’ਚ ਵੀ ਜਾਰੀ ਰਹੇਗੀ। ਇਸ ਮੌਕੇ ਏ. ਐੱਸ. ਆਈ. ਰਣਜੀਤ ਸਿੰਘ, ਮੁੱਖ ਮੁਨਸ਼ੀ ਮਨਜਿੰਦਰ ਸਿੰਘ, ਏ. ਐੱਸ. ਆਈ. ਕਮਲ ਕੁਮਾਰ, ਐੱਚ. ਸੀ. ਸੁਖਦੇਵ ਸਿੰਘ, ਸੁਨੀਲ ਜੋਸੀ, ਗੌਰਵ ਸ਼ਰਮਾ ਆਦਿ ਹਾਜ਼ਰ ਸਨ।