Monday, April 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ’ਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜ਼ਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ’ਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ।

ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।