ਚੰਡੀਗੜ੍ਹ/ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅੱਜ ਸਿੱਖਿਆ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਨੂੰ ਲੈ ਕੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਸਮਾਗਮ ਮਿਸ਼ਨ ਰੋਜ਼ਗਾਰ 2026 ਸਾਲ ਦਾ ਪੰਜਾਬ ਸਰਕਾਰ ਦਾ ਪਹਿਲਾ ਸਮਾਗਮ ਹੈ।
ਸਾਲ 2026 ਦੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪਹਿਲੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੇ ਹੋਏ ਨਿਯੁਕਤੀਆਂ ਪੱਤਰ ਸੌਂਪੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਜਿੰਨੀ ਖ਼ੁਸ਼ੀ ਨਿਯੁਕਤੀ ਪੱਤਰ ਲੈਣ ਵਾਲਿਆਂ ਨੂੰ ਹੋ ਰਹੀ ਹੈ, ਉਨੀ ਹੀ ਖ਼ੁਸ਼ੀ ਅੱਜ ਮੈਨੂੰ ਵੀ ਹੋ ਰਹੀ ਹੈ, ਜਿਵੇਂ ਲੱਗ ਰਿਹਾ ਹੋਵੇ ਕਿ ਮੇਰੇ ਪਰਿਵਾਰ ਵਿਚੋਂ ਕਿਸੇ ਨੂੰ ਨੌਕਰੀ ਮਿਲਣ ਜਾ ਰਹੀ ਹੋਵੇ।

