ਜਲੰਧਰ/)-ਸੰਤ ਅਵਤਾਰ ਸਿੰਘ ਜੀ ਦੀ 37ਵੀਂ ਬਰਸੀ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਪੱਤਰ ਸੌਂਪਿਆ ਗਿਆ ਹੈ। ਸੰਤ ਸੁਖਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦਾ ਪੱਤਰ ਸਵੀਕਾਰ ਕਰਦਿਆਂ ਨਿਰਮਲ ਕੁਟੀਆ, ਸੀਚੇਵਾਲ ਆਉਣ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੂੰ ਸੱਦਾ ਪੱਤਰ ਸੌਂਪਦੇ ਹੋਏ ਸੰਤ ਸੁਖਜੀਤ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੇ ਦੱਸਿਆ ਕਿ ਸੰਤ ਅਵਤਾਰ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਪ੍ਰੋਗਰਾਮਾਂ ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।