Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਨੰਗਲ ਦੇ ਸਰਕਾਰੀ ਸਕੂਲ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਲਾਸ 'ਚ ਬੈਠ...

ਨੰਗਲ ਦੇ ਸਰਕਾਰੀ ਸਕੂਲ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਲਾਸ ‘ਚ ਬੈਠ ਬੱਚਿਆਂ ਨਾਲ ਕੀਤੀ ਗੱਲਬਾਤ

ਨੰਗਲ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿਚ ਸੁਧਾਰ ਕਰ ਨਲਈ ਅੱਜ ਤੀਜੀ ਮਾਪੇ-ਅਧਿਆਪਕ ਮਿਲਣੀ ਕੀਤੀ ਗਈ। ਇਸ ਮਿਲਣੀ ਦੀ ਸਭ ਤੋਂ ਖਾਸ ਗੱਲ ਇਹ ਰਹੀ ਕਿ ਮੁੱਖ ਮੰਤਰੀ ਨੇ ਖੁਦ ਜ਼ਮੀਨੀ ਪੱਧਰ ‘ਤੇ ਆ ਕੇ ਬੱਚਿਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੰਗਲ ਵਿਚ ਕੁੜੀਆਂ ਦੇ ਸਰਕਾਰੀ ਸਕੂਲ ਵਿਚ ਪਹੁੰਚੇ, ਜਿੱਥੇ ਬੱਚਿਆਂ ਵਲੋਂ ਬੈਂਡ ਵਾਜਿਆਂ ਨਾਲ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੀ ਮੁੱਖ ਮੰਤਰੀ ਨਾਲ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਖੁਦ ਕਲਾਸ ਵਿਚ ਬੈਠ ਕੇ ਬੱਚਿਆਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਸਕੂਲ ਦੀਆਂ ਕਲਾਸਾਂ ਵਿਚ ਜਾ ਕੇ ਬੱਚਿਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਨੇ ਬੱਚਿਆਂ ਨੂੰ ਸਕੂਲ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਪੁੱਛਿਆ। ਇਸ ਦੌਰਾਨ ਇਕ ਵਿਦਿਆਰਥਣ ਦੀਆਂ ਅੱਖਾਂ ਨਮ ਹੋ ਗਈਆਂ, ਉਕਤ ਵਿਦਿਆਰਥਣ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਸਦਕਾ ਸਿੱਖਿਆ ਹਾਸਲ ਕਰ ਰਹੀ ਹੈ। ਉਹ ਇਕ ਗਰੀਬ ਪਰਿਵਾਰ ਤੋਂ ਹੈ ਅਤੇ ਉਹ ਪੜ੍ਹ ਲਿਖ ਕੇ ਵੱਡੇ ਮੁਕਾਮ ‘ਤੇ ਪਹੁੰਚਣਾ ਚਾਹੁੰਦੀ ਹੈ। ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਸਦਕਾ ਉਹ ਅੱਗੇ ਵੱਧ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਬੱਚਿਆਂ ਨੂੰ ਪੁੱਛਿਆ ਕਿ ਜੇਕਰ ਬੱਚਿਆਂ ਨੂੰ ਕੋਈ ਸਹੂਲਤ ਚਾਹੀਦੀ ਹੈ ਤਾਂ ਦੱਸਿਆ ਜਾਵੇ ਭਾਵੇਂ ਉਹ ਲੈਬੋਰਟਰੀ ਪੱਧਰ ‘ਤੇ ਹੋਵੇ ਜਾਂ ਕਿਸੇ ਹੋਰ ਪੱਧਰ ‘ਤੇ।

ਇਸ ਦੌਰਾਨ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਅੱਜ ਸੁਫਨੇ ਸੱਚ ਹੋ ਰਹੇ ਹਨ। ਪੰਜਾਬ ਵਿਚ ਸਿੱਖਿਆ ਕ੍ਰਾਂਤੀ ਆ ਰਹੀ ਹੈ, ਪੰਜਾਬ ਸਰਕਾਰ ਵਲੋਂ ਸੂਬੇ ਵਿਚ 18 ਸਕੂਲ ਆਫ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 14 ਪੂਰੀ ਤਰ੍ਹਾਂ ਤਿਆਰ ਹਨ ਅਤੇ ਅਗਲੇ 1-2 ਮਹੀਨਿਆਂ ਵਿਚ ਇਹ ਸ਼ੁਰੂ ਹੋ ਜਾਣਗੇ।