ਜਲੰਧਰ/ਸੰਗਰੂਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਲਗਾਤਾਰ ਪੁਲਸ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਸੜਕਾਂ ‘ਤੇ ਸੁਰੱਖਿਆ ਦੇ ਆਲਮ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ। ਇਸ ਫੋਰਸ ਦਾ ਮੁੱਖ ਕਾਰਜ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰਨਾ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਇਸ ਫੋਰਸ ਵੱਲੋਂ ਸੜਕਾਂ ‘ਤੇ ਨਾਗਰਿਕਾਂ ਨੂੰ ਹਰ ਕਿਸਮ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਫਰਿਆਦੀਆਂ ਨੂੰ ਫ਼ੌਰੀ ਮਦਦ ਮੁਹੱਈਆ ਕਰਵਾਉਣ ਲਈ ‘ਐਮਰਜੈਂਸੀ ਰਿਸਪਾਂਸ ਵ੍ਹੀਕਲਜ਼’ (ਈ. ਆਰ. ਵੀ) ਦੀ ਸ਼ੁਰੂਆਤ ਕੀਤੀ ਗਈ। ਇਸੇ ਤਹਿਤ ਹੀ ਮੁੱਖ ਮੰਤਰੀ ਨੇ 98 ਵਾਹਨ ਪੁਲਸ ਨੂੰ ਸੌਂਪੇ, ਜਿਨ੍ਹਾਂ ਦੀ ਬਦੌਲਤ ਲੋਕਾਂ ਕੋਲ 10 ਮਿੰਟਾਂ ਵਿਚ ਪੁਲਸ ਜਾਵੇਗੀ। ਪੰਜਾਬ ਸਰਕਾਰ ਵੱਲੋਂ ਲਾਅ ਅਤੇ ਆਰਡਰ ਵਿੰਗ ਨੂੰ ਮਜ਼ਬੂਤ ਕਰਨ ਲਈ ਲਗਭਗ 21 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਜਿਨ੍ਹਾਂ ‘ਚ ਪੁਲਸ ਕਰਮਚਾਰੀਆਂ ਨੂੰ ਬੁਲੇਟ ਪਰੂਫ਼ ਜੈਕੇਟਾਂ, ਕੈਮਰਿਆਂ, ਆਧੁਨਿਕ ਹੈਲਮਟ, ਬਾਡੀ ਪ੍ਰੋਟੈਕਟਰ ਸੂਟ, ਆਧੁਨਿਕ ਸ਼ੀਲਡ ਨਾਲ ਲੈਸ ਕੀਤਾ ਗਿਆ, ਜਿਸ ਨਾਲ ਪੁਲਸ ਜਵਾਨ ਹਰ ਵੇਲੇ 5 ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਾਲ ਚੁਸਤੀ ਅਤੇ ਦਰੁਸਤੀ ਨਾਲ ਨਜਿੱਠਣ ਦੇ ਯੋਗ ਬਣ ਸਕਣਗੇ।