Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬੁੱਢੇ ਨਾਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਤਿੰਨ...

ਬੁੱਢੇ ਨਾਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਤਿੰਨ ਪੜਾਵਾਂ ’ਚ ਸਫਾਈ ਕਰਕੇ ਪੀਣ ਯੋਗ ਬਣਾਇਆ ਜਾਵੇਗਾ ਪਾਣੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਦਰਅਸਲ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ ਕੇ ਕੈਂਸਰ ਦਾ ਕਾਰਨ ਬਣਨ ਵਾਲੀਆਂ ਅਸ਼ੁੱਧੀਆਂ ਨੂੰ ਨੈਨੋ ਪੱਧਰ ਉਤੇ ਜਾ ਕੇ ਸਾਫ਼ ਕੀਤਾ ਜਾਵੇਗਾ। ਇਸ ਦਾ ਉਦੇਸ਼ ਪਾਣੀ ਦਾ ਟੀ.ਡੀ.ਐਸ. (ਟੋਟਲ ਡਿਸੋਲਵਡ ਸਾਲਿਡਜ਼) ਪੱਧਰ 100 ਤੋਂ ਥੱਲੇ ਲਿਆ ਕੇ ਇਸ ਨੂੰ ਪੀਣ ਦੇ ਯੋਗ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨੇਬੁਲਾ ਓਜ਼ੋਨੇਸ਼ਨ ਕੋਲ ਅਜਿਹੀ ਨੈਨੋ ਲੈਵਲ ਤਕਨਾਲੋਜੀ ਹੈ, ਜਿਸ ਨੇ ਪਾਣੀ ਦੀਆਂ ਅਸ਼ੁੱਧੀਆਂ ਅਤੇ ਕੈਂਸਰ ਦਾ ਕਾਰਨ ਬਣਨ ਵਾਲੇ ਤੱਤਾਂ ਦੀ ਸਫ਼ਾਈ ਦੇ ਮਾਮਲੇ ਵਿੱਚ ਆਪਣੀ ਅਹਿਮੀਅਤ ਸਾਬਤ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਤਿੰਨ ਪੜਾਵੀ ਪ੍ਰੋਗਰਾਮ ਦਾ ਉਦੇਸ਼ ਬੁੱਢਾ ਨਾਲੇ ਦੇ ਪਾਣੀ ਦੀ ਗੁਣਵੱਤਾ ਨੂੰ ਸੁਧਾਰਨਾ ਹੈ। ਇਸ ਗਰੁੱਪ ਦੀ ਟੀਮ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਬੁੱਢਾ ਨਾਲਾ ਦਾ ਦੌਰਾ ਵੀ ਕਰ ਲਿਆ ਹੈ।

ਦਰਅਸਲ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਅਲਟਰਾਸੋਨਿਕ ਵਾਟਰ ਮੀਟਰਿੰਗ ਸਿਸਟਮ ਸਥਾਪਤ ਕਰਨ ਅਤੇ ਸੀਵਰੇਜ ਨੈੱਟਵਰਕ ਦੇ ਅਧਿਐਨ ਲਈ ਸਾਫਟਵੇਅਰ ਦੀ ਮਾਡਲਿੰਗ ਕਰਨਾ ਸ਼ਾਮਲ ਹੈ ਤਾਂ ਕਿ ਪੂਰੇ ਲਧਿਆਣਾ ਦੇ ਸੈਂਪਲਿੰਗ ਪੁਆਇੰਟ ਦੀ ਸ਼ਨਾਖ਼ਤ ਕੀਤੀ ਜਾ ਸਕੇ। ਦੂਜੇ ਪੜਾਅ ਵਿੱਚ ਸਮੱਸਿਆ ਦਾ ਕਾਰਨ ਬਣੇ ਨਿਕਾਸੀ ਰਸਤਿਆਂ ਦੀ ਸ਼ਨਾਖਤ ਕਰਨ ਅਤੇ ਸੀਵਰੇਜ ਦਾ ਪੱਧਰ ਸੁਧਾਰਨ ਲਈ ਦੂਸ਼ਿਤ ਪਾਣੀ ਨੂੰ ਸੋਧਣ ਲਈ ਛੋਟੇ ਪੱਧਰ ਦੇ ਟਰੀਟਮੈਂਟ ਸਿਸਟਮ ਸਥਾਪਤ ਕਰਨ ਉਤੇ ਧਿਆਨ ਦਿੱਤਾ ਜਾਵੇਗਾ। ਤੀਜੇ ਪੜਾਅ ਵਿੱਚ ਬੁੱਢਾ ਨਾਲੇ ਦੀ ਲਾਈਨਿੰਗ ਦੀ ਰੂਪ-ਰੇਖਾ ਤਿਆਰ ਕਰਨ ਅਤੇ ਉਸ ਦੇ ਅਮਲ ਉਤੇ ਜ਼ੋਰ ਦਿੱਤਾ ਜਾਵੇਗਾ।