Saturday, July 26, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਗੌਰਵ ਯਾਦਵ ਅਤੇ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ਪੁਲਸ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜੰਮੂ ਕਸ਼ਮੀਰ ਦੇ ਹੋਟਲਾਂ ਵਿਚ ਫਸੇ ਪੰਜਾਬ ਦੇ ਲੋਕਾਂ ਬਾਰੇ ਬਿਊਰੋ ਮੰਗਿਆ ਗਿਆ ਹੈ ਤਾਂ ਪੰਜਾਬ ਪੁਲਸ ਉਨ੍ਹਾਂ ਨੂੰ ਸੁਰੱਖਿਅਤ ਆਪਣੇ ਘਰਾਂ ਤਕ ਪਹੁੰਚਾ ਸਕੇ। ਇਸ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ।

ਕੋਈ ਧਰਮ ਅਜਿਹਾ ਨਹੀਂ ਕਰਦਾ, ਪਤਨੀ ਸਾਹਮਣੇ ਪਤੀ ਨੂੰ ਗੋਲੀ ਮਾਰ ਦਿੱਤੀ ਗਈ, ਕੋਈ ਧਰਮ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ। ਅੱਜ ਜੋ ਵੀ ਅੱਤਵਾਦੀਆਂ ਵੱਲੋਂ ਕੀਤਾ ਗਿਆ ਹੈ, ਇਹ ਨਿੰਦਣਯੋਗ ਹੈ।

ਅੱਗੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣਾ ਸਾਡੀ ਪਹਿਲ ਹੈ। ਪੰਜਾਬ ਵਿਚ ਸਰਹੱਦ ਪਾਰੋਂ ਲਗਾਤਾਰ ਸਾਜ਼ਿਸ਼ਾਂ ਹੋ ਰਹੀਆਂ ਹਨ। ਉਹ ਡਰੋਨ ਭੇਜ ਰਹੇ ਹਨ ਗ੍ਰਨੇਡ ਸੁੱਟੇ ਜਾਂਦੇ ਹਨ। ਪੰਜਾਬ ਪੁਲਸ ਡਰੋਨ ਰਿਸੀਵ ਕਰਨ ਵਾਲਿਆਂ ਨੂੰ ਫੜ ਰਹੀ ਹੈ। ਡਰੋਨ ਸੁੱਟਣ ਵਾਲਿਆਂ ਨੂੰ ਪੰਜਾਬ ਪੁਲਸ ਨੇ 24 ਘੰਟਿਆਂ ਦੇ ਅੰਦਰ ਅੰਦਰ ਦਬੋਚ ਲਿਆ। ਕਈਆਂ ਦਾ ਐਨਕਾਊਂਟਰ ਕੀਤਾ ਗਿਆ ਅਤੇ ਕਈਆਂ ਨੂੰ ਗ੍ਰਿਫ਼ਤਾਰ। ਜੇ ਉਨ੍ਹਾਂ ਨੂੰ ਸਮੇਂ ਸਿਰ ਨਾ ਫੜਿਆ ਜਾਂਦਾ ਤਾਂ ਉਨ੍ਹਾਂ ਦੇ ਹੌਂਸਲੇ ਵੱਧਦੇ ਅਤੇ ਉਹ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ। ਇਸ ਤੋਂ ਇਲਾਵਾ ਪੰਜਾਬ ਅੰਦਰ ਡਰੋਨ ਦਾ ਸਮਾਨ ਚੁੱਕਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਬੀ. ਐੱਸ. ਐੱਫ. ਨਾਲ ਮਿਲ ਕੇ ਕੰਮ ਕਰ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸੂਬੇ ਦੀ ਸਕਿਓਰਿਟੀ ਬੇਹੱਦ ਟਾਈਟ ਕੀਤੀ ਹੈ। ਅਸੀਂ ਜੇ. ਐਂਡ. ਕੇ ਨਾਲ ਤਾਲਮੇਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਪੂਰੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਪੰਜਾਬ ਪੁਲਸ ਵੱਲੋਂ ਦੇਸ਼ ਵਿਰੋਧੀ ਤਾਕਤਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਪੰਜਾਬ ਨੇ ਹਰ ਨਾਪਾਕ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦਿੱਤਾ। ਪੰਜਾਬ ਬਿਲਕੁਲ ਸੁਰੱਖਿਅਤ ਹੱਥਾਂ ਵਿਚ ਹੈ।