ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਦੋਹਾਂ ਵਿਚਾਲੇ ਅੱਜ ਸ਼ਾਮ 4 ਵਜੇ ਦੇ ਕਰੀਬ ਮੀਟਿੰਗ ਹੋਣ ਜਾ ਰਹੀ ਹੈ।
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਪੰਜਾਬ ਦੇ ਕਈ ਅਹਿਮ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾ ਸਕਦੀ ਹੈ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਈ ਬਿੱਲਾਂ ਬਾਰੇ ਰਾਜਪਾਲ ਨਾਲ ਚਰਚਾ ਕਰਨ। ਇਸ ਵੇਲੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਵੀ ਚੱਲ ਰਿਹਾ ਹੈ ਤੇ ਬੁੱਧਵਾਰ ਨੂੰ ਸੂਬੇ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਦੌਰਾਨ ਇਸ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਹੋਣ ਵਾਲੇ ਬਜਟ ਅਤੇ ਬਿੱਲਾਂ ਨੂੰ ਲੈ ਕੇ ਜ਼ਰੂਰੀ ਚਰਚਾ ਕੀਤੀ ਜਾ ਸਕਦੀ ਹੈ।