ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਨਿਯੁਕਤ ਪੱਤਰ ਵੰਡਣਗੇ। ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਵਿਚ ਚੁਣੇ ਗਏ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਜਾਣਕਾਰੀ ਮੁਤਾਬਕ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 44, 974 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਇਹ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਕਈ ਪਰਿਵਾਰਾਂ ਦਾ ਭਵਿੱਖ ਸੁਧਰ ਰਿਹਾ ਹੈ।