ਅੰਮ੍ਰਿਤਸਰ : ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਪ੍ਰਤਾਪ ਸਿੰਘ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਘੁਟਾਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਸੂਤਰਾਂ ਮੁਤਾਬਕ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਚਿੱਠੀ ਦੇ ਅਧਾਰ ’ਤੇ ਹੀ ਮੈਨੇਜਰ ਗੁਰਦੁਆਰਾ ਅੰਬ ਸਾਹਿਬ ਵੱਲੋਂ ਜ਼ਮੀਨ ਵੇਚੀ ਗਈ ਸੀ। ਦੱਸ ਦਈਏ ਕਿ ਬੀਤੀ 13 ਫਰਵਰੀ ਨੂੰ ਹੀ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ ਅਤੇ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

