ਤਰਨਤਾਰਨ -ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ 1 ਡਰੋਨ ਨੂੰ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤਾ ਗਿਆ ਡਰੋਨ ਟੁੱਟੀ ਹਾਲਤ ’ਚ ਬਰਾਮਦ ਹੋਇਆ ਹੈ, ਜਿਸ ਨੂੰ ਕਬਜ਼ੇ ’ਚ ਲੈਂਦੇ ਹੋਏ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਸਰਹੱਦੀ ਕਸਬਾ ਖਾਲੜਾ ਵਿਖੇ ਬੀ.ਐੱਸ.ਐੱਫ. ਦੀ 71 ਬਟਾਲੀਅਨ ਅਤੇ ਪੁਲਸ ਵੱਲੋਂ ਦੌਰਾਨੇ ਤਲਾਸ਼ੀ ਅਭਿਆਨ ਦੌਰਾਨ ਵੀਰਵਾਰ ਖੇਤਾਂ ਵਿਚ ਡਿੱਗੇ ਹੋਏ ਡਰੋਨ ਨੂੰ ਬਰਾਮਦ ਕੀਤਾ ਗਿਆ, ਜੋ ਚੀਨ ਦੇ ਬਣਿਆ ਹੋਇਆ ਹੈ ਅਤੇ ਟੁੱਟੀ ਹਾਲਤ ’ਚ ਸੀ। ਇਸ ਸਬੰਧੀ ਪੁਲਸ ਵੱਲੋਂ ਡਰੋਨ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।