Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਦਰਬਾਰ ਸਾਹਿਬ ’ਚ ਐੱਸਜੀਪੀਸੀ ਮੁਲਾਜ਼ਮਾਂ ਦੀ ਝੜਪ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ

ਦਰਬਾਰ ਸਾਹਿਬ ’ਚ ਐੱਸਜੀਪੀਸੀ ਮੁਲਾਜ਼ਮਾਂ ਦੀ ਝੜਪ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ

 

ਅੰਮ੍ਰਿਤਸਰ ਦੇ ਦਰਬਾਰ ਸਾਹਿਬ ਤੋਂ ਹਿੰਸਕ ਘਟਨਾ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਦੋ ਮੁਲਾਜ਼ਮਾਂ ਦਾ ਆਪਸ ’ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਵਿਵਾਦੇ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਸ ਦੌਰਾਨ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਤੇ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਜ਼ਖ਼ਮੀ ਕਰਮਚਾਰੀ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮੁਤਬਾਕ ਇਹ ਘਟਨਾ ਦਰਬਾਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਵਾਪਰੀ, ਜਦੋਂ ਦੁਪਹਿਰ ਕਰੀਬ 1.30 ਵਜੇ ਦਾ ਸਮਾਂ ਸੀ। ਇਸ ਦੌਰਾਨ ਲੇਖਾ ਸ਼ਾਖਾ ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਮਾਮੂਲੀ ਤਕਰਾਰ ਨੇ ਇੱਕ ਦੂਜੇ ਨੂੰ ਖ਼ੂਨ ਦਾ ਦੁਸ਼ਮਣ ਬਣਾ ਦਿੱਤਾ। ਇਸ ਸੰਬੰਧ ’ਚ ਐੱਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ।

ਦੁਪਹਿਰ ਬਾਅਦ ਦਰਬਾਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਮੁਤਾਬਕ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ। ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਹੈ। ਜਿਸ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।