ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਕਿ 4024 ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਪਿੰਡਾਂ ਦੇ ਛੋਟੇ-ਛੋਟੇ ਕਸਬਿਆਂ ਦੀਆਂ ਬੱਚੀਆਂ ਨੇ ਕਮਾਲ ਕਰਕੇ ਵਿਖਾਇਆ ਹੈ। ਸਾਡੇ ਵਿਦਿਆਰਥੀਆਂ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਦੇ ਅਜੇ ਬਹੁਤ ਮੌਕੇ ਆਉਣਗੇ ਪਰ ਬੱਚਿਆਂ ਨੇ ਕਦੇ ਘਬਰਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ 26 ਵਿਦਿਆਰਥੀ ਖੇਡਾਂ ਵਿਚ ਵੀ ਅੱਗੇ ਰਹੇ ਹਨ। ਅੰਮ੍ਰਿਤਸਰ ਦੇ 98.54 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਹਰ ਮਦਦ ਲਈ ਤਿਆਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਟੌਪ ਕਰਨ ਵਾਲੇ ਨੌਜਵਾਨ ਰੋਲ ਮਾਡਲ ਬਣਨਗੇ। ਉਨ੍ਹਾਂ ਰਾਹੀਂ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇਵੇਗੀ। ਇਸ ਤੋਂ ਇਲਾਵਾ ਹਾਕੀ ਅਤੇ ਹੋਰ ਖੇਡਾਂ ਦੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਨਹੀਂ ਹੈ।