ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ ਗਈ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ।
ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣੇ ਤਿੰਨ ਸਾਲ ਹੋ ਗਏ ਹਨ, ਕੋਈ ਘਪਲਾ, ਕੋਈ ਮਾੜਾ ਕੰਮ ਸਰਕਾਰ ਨੇ ਨਹੀਂ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਵਿਚ ਇਕੋ-ਇਕ ਲੀਡਰ ਹੈ, ਜਿਸ ਨੇ ਵੋਟਾਂ ਦੌਰਾਨ ਆ ਕੇ ਕਹਿ ਦਿੱਤਾ ਸੀ ਕਿ ਜੇਕਰ ਮੇਰੇ ਕੰਮ ਚੰਗੇ ਲੱਗਣ ਤਾਂ ਪੰਜਾਬ ਦੇ ਲੋਕ ਵੋਟਾਂ ਪਾਉਣ, ਨਹੀਂ ਤਾਂ ਨਾ ਪਾਉਣ। ‘ਝਾੜੂ’ ਦਾ ਸਾਡੀ ਪਾਰਟੀ ਦਾ ਚੋਣ ਨਿਸ਼ਾਨ ਹੈ, ਜੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਾਰੇ ਦੋਸ਼ ਵਿਚੋਂ ਸਫ਼ਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਤਾਂ ਘਪਲੇ ਕਰਕੇ ਜਿੱਤਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ 52 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋਕਿ ਬਿਨਾਂ ਸਿਫ਼ਾਰਿਸ਼ ਦੇ ਦਿੱਤੀਆਂ ਹਨ। ਜਿਸ ਵਿਚ ਕੋਈ ਅਮੀਰੀ-ਗ਼ੀਰੀਬੀ ਨਹੀਂ ਵੇਖੀ ਗਈ ਹੈ। ਸਾਡੀ ਨੀਅਤ ਬਿਲਕੁਲ ਸਾਫ਼ ਹੈ।
ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ।