Friday, January 10, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIAਦਿੱਲੀ ਲਈ ਰਵਾਨਾ ਹੋਏ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਦਿੱਲੀ ਲਈ ਰਵਾਨਾ ਹੋਏ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਵੀ ਜਾ ਸਕਦੇ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਤੱਕ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ।

ਦੱਸ ਦਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ ‘ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।