ਚੰਡੀਗੜ੍ਹ/ਸੁਨਾਮ (ਅੰਕੁਰ): ਅੱਜ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫ਼ੇ ਮਿਲਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਦਰਅਸਲ, ਅੱਜ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਕਾਰਨ ਅੱਜ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਸ਼ਹੀਦ ਊਧਮ ਸਿੰਘ ਨੂੰ ਭਾਵਪੂਰਵਰਕ ਸ਼ਰਧਾਂਜਲੀ ਭੇਟ ਕਰਨ ਲਈ ਸੁਨਾਮ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੇਰੇ ਟਵੀਟ ਕਰ ਕੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਲਿਖਿਆ ਕਿ, “ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”