ਅੰਮ੍ਰਿਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ । ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆਏ ਹਨ।
ਇਸ ਦੌਰਾਨ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਰਾਜਪਾਲ ਬਣ ਕੇ ਇੱਥੇ ਪਹੁੰਚਿਆ ਹਾਂ, ਅਕਸਰ ਇੱਥੇ ਆਉਣ ਬਾਰੇ ਸੋਚਦਾ ਹਾਂ ਤੇ ਅੱਜ ਮੌਕਾ ਮਿਲਿਆ ਹੈ ਕਿ ਮੈਂ ਇੱਥੇ ਮੱਥਾ ਟੇਕ ਕੇ ਈਮਾਨਦਾਰੀ ਨਾਲ ਲੋਕਾਂ ਦਾ ਸੇਵਕ ਬਣ ਕੇ ਕੰਮ ਕਰਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਾਂ। ਕਰ ਸਕਾ। ਉਨ੍ਹਾਂ ਕਿਹਾ ਕਿ ਅਰਦਾਸ ਕਰਦਾ ਹਾਂ ਕਿ ਮੈਂ ਆਪਣੇ ਕੰਮ ‘ਚ ਸਫਲ ਹੋਵਾਂ ਅਤੇ ਦੇਸ਼ ‘ਚ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੇ।