ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰ ਨਾਲ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ‘ਤੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ‘ਚੋਂ ਅਰਦਾਸ ਕੀਤੀ ਸੀ ਕਿ ਜਦੋਂ ਜੇਲ੍ਹ ‘ਚੋਂ ਰਿਹਾਅ ਹੋਵਾਂਗਾ ਤਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਾਂਗਾ। ਇਹ ਇੱਛਾ ਹੁਣ ਪੂਰੀ ਹੋ ਗਈ ਹੈ, ਇਸ ਲਈ ਉਹ ਮੱਥਾ ਟੇਕਣ ਆਏ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ‘ਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਝੂਠੇ ਕੇਸ ‘ਚੋਂ ਹੁਣ ਜਮਾਨਤ ਮਿਲ ਚੁੱਕੀ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਵਾਹਿਗੁਰੂ ‘ਤੇ ਪੂਰਾ ਭਰੋਸਾ ਸੀ ਕਿ ਉਹ ਜਲਦ ਇਨਸਾਫ ਦੇਣਗੇ। ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ‘ਚ ਇਹ ਵੀ ਅਰਦਾਸ ਕੀਤੀ ਗਈ ਹੈ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਚੋਂ ਬਾਹਰ ਆਉਣ ।