ਜਲੰਧਰ – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ। ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਐਕਸ ‘ਤੇ ਲਿਖਦੇ ਹੋਏ ਕਿਹਾ ਕਿ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਕ੍ਰਾਂਤੀਕਾਰੀ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਡੇ ਭਰਾ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤੀ ਅਤੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖ਼ਸ਼ੇ।