ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਬੰਬ ਨਾਲ ਕੀਤੇ ਹਮਲੇ ‘ਚ ਰਾਗੀ ਸਿੰਘ ਸਣੇ 4 ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਕਿਸਤਾਨੀ ਵੱਲੋਂ ਗੁਰੂ ਘਰ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ।