ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਮੁਹਿੰਮ ਤਹਿਤ ਆਪਣਾ ਫਾਰਮ ਜ਼ਰੂਰ ਭਰਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਹੁਣ ਹਰ ਲਾਭਪਾਤਰੀ ਲਈ ਜ਼ਰੂਰੀ ਹੈ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਕਾਇਮ ਰੱਖਣ ਲਈ SIR ਫਾਰਮ ਸਮੇਂ ਸਿਰ ਭਰੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਯੋਗ ਵੋਟਰ ਇਹ ਫਾਰਮ ਨਹੀਂ ਭਰਦਾ ਤਾਂ ਨਵੀਂ ਵੋਟਰ ਸੂਚੀ ਵਿੱਚ ਉਸਦਾ ਨਾਮ ਸ਼ਾਮਲ ਨਹੀਂ ਹੋ ਸਕੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਆਪਣੇ ਸਥਾਨਕ ਵਲੰਟੀਅਰ ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ।

