ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।
CM ਮਾਨ ਨੇ ਟਵੀਟ ਕੀਤਾ, “ਆਖ਼ਿਰ ਸੱਚਾਈ ਦੀ ਹੋਈ ਜਿੱਤ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ.ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ ਇਨਕਲਾਬ ਜ਼ਿੰਦਾਬਾਦ।”