ਚੰਡੀਗੜ੍ਹ : ਪੰਜਾਬ ‘ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬੀਆਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ।ਮੁੱਖ ਮੰਤਰੀ ਨੇ ਐਕਸ ‘ਤੇ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਦੇ ਸੂਝਵਾਨ ਲੋਕਾਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਲਾਲਚ ਜਾਂ ਰਿਸ਼ਤੇਦਾਰੀਆਂ ਤੋਂ ਉੱਪਰ ਉੱਠ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਹੈ।
ਮੁੱਖ ਮੰਤਰੀ ਨੇ ਲਿਖਿਆ ਕਿ ਪਿੰਡਾਂ ਦੀ ਤਰੱਕੀ ਲਈ ਰਾਹ ਪੱਧਰੇ ਕਰੋ ਅਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ। ਦੱਸਣਯੋਗ ਹੈ ਕਿ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

