ਚੰਡੀਗੜ੍ਹ: CBI ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਗ੍ਰਿਫ਼ਤਾਰੀ ਨੂੰ ਭਾਜਪਾ ਦੇ ਇਸ਼ਾਰੇ ‘ਤੇ CBI ਦੀ ਖੁੱਲ੍ਹੀ ਦੁਰਵਰਤੋਂ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਚਾਹੇ ਜਿੰਨਾ ਮਰਜ਼ੀ ਜ਼ੁਲਮ ਕਰ ਲਵੇ, ਅਰਵਿੰਦ ਕੇਜਰੀਵਾਲ ਝੁੱਕਣ ਵਾਲੇ ਨਹੀਂ ਹਨ।
ਮੁੱਖ ਮੰਤਰੀ ਮਾਨ ਨੇ ਟਵੀਟਰ ‘ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ ਕਿ ਇਹ ਤਸਵੀਰ ਤਾਨਾਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਦੀ ਹੈ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ ਭਾਵੇਂ ਜਿੰਨਾ ਮਰਜ਼ੀ ਜ਼ੁਲਮ ਕਰ ਲਵੋ। CM ਮਾਨ ਨੇ ਅੱਗੇ ਕਿਹਾ ਕਿ ਈ.ਡੀ. ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ CBI ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਭਾਜਪਾ ਦੇ ਇਸ਼ਾਰੇ ‘ਤੇ CBI ਦੀ ਖੁੱਲ੍ਹੀ ਦੁਰਵਰਤੋਂ ਹੈ। CM ਮਾਨ ਨੇ ਟਵੀਟ ਕੀਤਾ, “ਇਹ ਤਸਵੀਰ ਤਾਨਾਸ਼ਾਹੀ ਵਿਰੁੱਧ ਸੰਘਰਸ਼ ਦੀ ਹੈ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ, ਭਾਵੇਂ ਜਿੰਨਾ ਮਰਜ਼ੀ ਜ਼ੁਲਮ ਕਰ ਲਵੋ। ਈ.ਡੀ. ਅਦਾਲਤ ਤੋਂ ਜ਼ਮਾਨਤ ਤੋਂ ਬਾਅਦ ਸੀ.ਬੀ.ਆਈ. ਦੀ ਗ੍ਰਿਫ਼ਤਾਰੀ ਭਾਜਪਾ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਦੀ ਸ਼ਰੇਆਮ ਦੁਰਵਰਤੋਂ ਹੈ।