Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ...

ਪੰਜਾਬ ‘ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਜਲੰਧਰ- ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਧੁੱਪ ਨਜ਼ਰ ਆਈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਹਿਸੂਸ ਹੋਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਵਿਚ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਡਿੱਗੇਗਾ ਅਤੇ ਕਹਿਰ ਦੀ ਠੰਡ ਦੇ ਆਸਾਰ ਬਣੇ ਹੋਏ ਹਨ। ਕੱਲ੍ਹ ਲਈ ਸੰਘਣੇ ਕੋਹਰੇ, ਕੋਲਡ ਵੇਵ ਅਤੇ ਕੋਲਡ ਡੇ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹ ਹਾਲਾਤ 9 ਜਨਵਰੀ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਨਾਲ-ਨਾਲ ਹੁਣ ਦਿਨ ਦੇ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਕਮੀ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਸਮੇਂ ਉੱਤਰ-ਪੱਛਮੀ ਭਾਰਤ ਦੇ ਉੱਪਰ ਵੈਸਟਨ ਡਿਸਟਰਬਨ ਸਰਗਰਮ ਹੈ। ਪਹਾੜਾਂ ‘ਤੇ ਚੱਲ ਰਹੀਆਂ ਹਵਾਵਾਂ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। 6 ਤੇ 7 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਬਹੁਤ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।