ਬਾਗਪਤ- ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ। ਬਾਗਪਤ ‘ਚ ਭਗਵਾਨ ਆਦਿਨਾਥ ਦੇ ਨਿਰਵਾਣ ਲੱਡੂ ਤਿਉਹਾਰ ‘ਤੇ ਮਾਨ ਸਤੰਭ ਕੰਪਲੈਕਸ ਦਾ ਬਣਿਆ ਲੱਕੜ ਦਾ ਪੈਡ ਡਿੱਗ ਗਿਆ। ਇਸ ਕਾਰਨ 5 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 75 ਤੋਂ ਵੱਧ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮੌਕੇ ‘ਤੇ ਭਾਜੜ ਮਚ ਗਈ।
ਐਂਬੂਲੈਂਸ ਨਾ ਮਿਲਣ ‘ਤੇ ਜ਼ਖਮੀਆਂ ਨੂੰ ਈ-ਰਿਕਸ਼ਾ ‘ਚ ਹਸਪਤਾਲ ਪਹੁੰਚਾਇਆ ਗਿਆ। ਸੂਚਨਾ ਮਿਲਣ ‘ਤੇ ਬੜੌਤ ਕੋਤਵਾਲੀ ਦੇ ਇੰਸਪੈਕਟਰ ਵੀ ਪੁਲਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਬੜੌਤ ਸ਼ਹਿਰ ਦੇ ਕੋਤਵਾਲੀ ਇਲਾਕੇ ‘ਚ ਗਾਂਧੀ ਰੋਡ ‘ਤੇ ਵਾਪਰਿਆ। ਸ਼੍ਰੀ ਦਿਗੰਬਰ ਜੈਨ ਡਿਗਰੀ ਕਾਲਜ ਦੀ ਗਰਾਊਂਡ ਵਿਚ ਬਣੇ ਮਾਨ ਸਤੰਭ ਦਾ ਮੰਚ ਟੁੱਟ ਗਿਆ। ਇਸ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 75 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਅੱਜ ਇੱਥੇ ਨਿਰਵਾਣ ਮਹਾਉਤਸਵ ਤਹਿਤ ਧਾਰਮਿਕ ਪ੍ਰੋਗਰਾਮ ਹੋਣਾ ਸੀ, ਇਸ ਲਈ 65 ਫੁੱਟ ਉੱਚੀ ਸਟੇਜ ਬਣਾਈ ਗਈ। ਇਸ ਦੀਆਂ ਪੌੜੀਆਂ ਟੁੱਟ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜੈਨ ਕਾਲਜ ਕੈਂਪਸ ‘ਚ ਸਥਾਪਿਤ ਮਨ ਸਤੰਭ ‘ਚ ਸਥਾਪਿਤ ਮੂਰਤੀ ਦਾ ਅਭਿਸ਼ੇਕ ਕਰਨ ਲਈ ਲਗਾਈਆਂ ਗਈਆਂ ਅਸਥਾਈ ਪੌੜੀਆਂ ਡਿੱਗ ਗਈਆਂ ਹਨ। ਇਸ ਕਾਰਨ ਸ਼ਰਧਾਲੂ ਹੇਠਾਂ ਦੱਬ ਗਏ ਅਤੇ ਭਾਜੜ ਮਚ ਗਈ। ਦੱਸ ਦੇਈਏ ਕਿ ਨਿਰਵਾਣ ਮਹਾਉਤਸਵ ਜੈਨ ਧਰਮ ਨਾਲ ਸਬੰਧਤ ਹੈ।