ਜਲੰਧਰ — ਪੰਜਾਬ ਵਿਚ ਅੱਜ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ। ਇਸ ਵਿਚਾਲੇ ਜਲੰਧਰ ਵਿਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸ਼ਹਿਰ ਦੇ ਵਾਰਡ ਨੰਬਰ 26 ਵਿਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਪੋਲਿੰਗ ਬੂਥ ‘ਤੇ ਵੋਟ ਪਾਉਣ ਸਮੇਂ ਇਕ ਵਿਅਕਤੀ ਨੂੰ ਪੁਲਸ ਨੇ ਹਲਕੇ ਬਲ ਦੀ ਵਰਤੋਂ ਕਰਦੇ ਹੋਏ ਬਾਹਰ ਕੱਢਿਆ।ਜਾਣਕਾਰੀ ਮੁਤਾਬਕ ਅੰਦਰ ਖੜ੍ਹੇ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਵੋਟ ਪਾਉਣ ਆਏ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਿਹਾ ਹੈ। ਝਗੜੇ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਨੂੰ ਬਾਹਰ ਕੱਢਿਆ। ਸਾਹਮਣੇ ਆਇਆ ਹੈ ਕਿ ਵਿਅਕਤੀ ਕਾਂਗਰਸੀ ਉਮੀਦਵਾਰ ਦਾ ਰਿਸ਼ਤੇਦਾਰ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਵੋਟ ਪਾਉਣ ਆਏ ਸਨ ਅਤੇ ਆਪਣੇ ਸਾਥੀ ਦੀ ਉਡੀਕ ਕਰ ਰਹੇ ਸਨ।