Tuesday, May 13, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig News ਪੰਜਾਬ ਵਿਚ ਇਨ੍ਹਾਂ ਕੈਪਸੂਲ ਅਤੇ ਟੈਬਲੇਟ 'ਤੇ ਲਗਾਈ ਗਈ ਮੁਕੰਮਲ ਪਾਬੰਦੀ

 ਪੰਜਾਬ ਵਿਚ ਇਨ੍ਹਾਂ ਕੈਪਸੂਲ ਅਤੇ ਟੈਬਲੇਟ ‘ਤੇ ਲਗਾਈ ਗਈ ਮੁਕੰਮਲ ਪਾਬੰਦੀ

ਫਰੀਦਕੋਟ/ਜੈਤੋ : 75 ਐੱਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜ਼ਿਲ੍ਹੇ ਵਿਚ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਫਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐੱਮ.ਜੀ ਤੋਂ ਵੱਧ) ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐੱਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐੱਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜ਼ਾਂ ਜਿਵੇਂ ਕੇ ਕੈਮਿਸਟ/ਰਿਟੇਲਰ/ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ ।