Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਚਾਈਨਾ ਡੋਰ ਵੇਚਣ, ਖਰੀਦਣ ਤੇ ਵਰਤਣ 'ਤੇ ਲੱਗੀ ਮੁਕੰਮਲ ਪਾਬੰਦੀ

ਚਾਈਨਾ ਡੋਰ ਵੇਚਣ, ਖਰੀਦਣ ਤੇ ਵਰਤਣ ‘ਤੇ ਲੱਗੀ ਮੁਕੰਮਲ ਪਾਬੰਦੀ

 

ਪਟਿਆਲਾ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਮਈ 2025 ਤੱਕ ਜਾਰੀ ਰਹਿਣਗੇ।

ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ।