ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਪ੍ਰੀਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ’ਚ ਲਿਆਂਦਾ ਹੈ ਕਿ ਪ੍ਰੀਗਾਬਲਿਨ ਕੰਨਟੇਨਿੰਗ 300 ਐੱਮ. ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)।

