ਰੋਜ਼ਪੁਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਕੁੱਝ ਮਾੜੇ ਅਨਸਰਾਂ ਵੱਲੋਂ ਪ੍ਰੀਗਾਬਾਲਿਨ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐੱਮ. ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਲਾਉਣ ਦੀ ਲੋੜ ਹੈ। ਇਸ ’ਤੇ ਉਨ੍ਹਾਂ ਵੱਲੋਂ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ’ਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਬਿਨਾਂ ਅਸਲ ਪਰਚੀ ਦੇ ਵੇਚਣ ਤੋਂ ਪਾਬਦੀ ਲਾਈ ਗਈ ਹੈ।
ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ’ਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਨ ਔਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫਾਰਮੂਲਿਆਂ ਦੇ ਪ੍ਰੀਗਾਬਾਲਿਨ ਦੀ ਖਰੀਦ/ਵਿਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਹੁਕਮ ’ਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ