ਨਵੀਂ ਦਿੱਲੀ – ਕਾਂਗਰਸ ਨੇ ਐਤਵਾਰ ਸ੍ਰੀਨਿਵਾਸ ਬੀ.ਵੀ. ਨੂੰ ਹਟਾ ਕੇ ਉਦੇ ਭਾਨੂ ਚਿਬ ਨੂੰ ਭਾਰਤੀ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਉਦੇ ਭਾਨੂ ਚਿਬ ਨੂੰ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਭਾਰਤੀ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਫੈਸਲਾ ਤੁਰੰਤ ਲਾਗੂ ਹੋ ਗਿਆ ਹੈ।