Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ...

ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

 

ਨਵੀਂ ਦਿੱਲੀ- ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਤਾਜ਼ਾ ਫੌਜੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਕਸ ‘ਤੇ ਪੋਸਟ ਕਰ ਕੇ ਕਿਹਾ,”ਪਿਛਲੇ ਕਈ ਹਫ਼ਤਿਆਂ ਤੋਂ ਰਾਸ਼ਟਰਪਤੀ ਟਰੰਪ ਈਰਾਨ ਨਾਲ ਕੂਟਨੀਤੀ ਅਤੇ ਗੱਲਬਾਤ ਦਾ ਦਿਖਾਵਾ ਕਰ ਰਹੇ ਹਨ। ਹਾਲਾਂਕਿ, ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਖੁਦ ਅਮਰੀਕਾ ਦੇ ਅੰਦਰ ਜੰਗ ਪੱਖੀ ਸਮੂਹਾਂ ਦੇ ਉਕਸਾਵੇ ‘ਤੇ, ਉਨ੍ਹਾਂ ਨੇ ਹੁਣ ਸੱਤਾ ਤਬਦੀਲੀ ਦੇ ਉਦੇਸ਼ ਨਾਲ ਇਕ ਫੌਜੀ ਹਮਲਾ ਸ਼ੁਰੂ ਕਰ ਦਿੱਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਇਸ ਹਮਲੇ ਦੀ ਨਿੰਦਾ ਕਰਦੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਦੁਸ਼ਮਣੀ ਨੂੰ ਤੁਰੰਤ ਖ਼ਤਮ ਕਰਵਾਉਣ ‘ਚ ਮਦਦ ਕਰਨ। ਨਾਲ ਹੀ, ਭਾਰਤ ਸਰਕਾਰ ਨੂੰ ਪੱਛਮੀ ਏਸ਼ੀਆ ਖੇਤਰ ‘ਚ ਰਹਿ ਰਹੇ ਅਤੇ ਕੰਮ ਕਰ ਰਹੇ ਲੱਖਾਂ ਭਾਰਤੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।