ਲੋਕ ਸਭਾ ‘ਚ ਬੁੱਧਵਾਰ 26 ਜੂਨ ਨੂੰ ਸਪੀਕਰ ਦੇ ਅਹੁਦੇ ਲਈ ਚੋਣ ਹੋਣੀ ਹੈ। ਇਸ ਦੇ ਲਈ ਕਾਂਗਰਸ ਨੇ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਵ੍ਵਿਪ ਜਾਰੀ ਕਾਂਗਰਸ ਨੇ ਸਾਰੇ ਸੰਸਦ ਮੈਂਬਰਾਂ ਨੂੰ 26 ਜੂਨ ਨੂੰ ਸਦਨ ‘ਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ’ਚ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਅਜੇ ਤੱਕ ਕੋਈ ਵੀ ਸਹਿਮਤੀ ਨਹੀਂ ਬਣ ਸਕੀ ਹੈ। ਭਾਜਪਾ ਦਾ ਸੱਤਾ ਧਿਰ ਸਰਕਾਰ ਨੇ ਓਮ ਬਿਰਲਾ ਨੂੰ ਦੁਬਾਰਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਜਦੋਂ ਕਿ ਦੂਜੇ ਪਾਸੇ ਓਮ ਬਿਰਲਾ ਦੇ ਵਿਰੋਧ ’ਚ ਵਿਰੋਧੀ ਧਿਰ ਦੇ ਸੁਰੇਸ਼ ਨੇ ਲੋਕ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਹੈ।
ਹੁਣ ਭਲਕੇ ਸਪੀਕਰ ਅਹੁਦੇ ਲਈ ਉਮੀਦਵਾਰਾਂ ਦੀ ਚੋਣ ਹੋਵੇਗੀ। ਜਿਸ ਲਈ ਕਾਂਗਰਸ ਨੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ‘ਚ ਮੌਜੂਦ ਰਹਿਣ ਲਈ ਕਿਹਾ ਹੈ। ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕਰਦੇ ਹੋਏ ਕਾਂਗਰਸ ਨੇ ਲਿਖਿਆ ਹੈ ਕਿ ਬੁੱਧਵਾਰ 26 ਜੂਨ, 2024 ਨੂੰ ਲੋਕ ਸਭਾ ‘ਚ ਇਕ ਬਹੁਤ ਹੀ ਮਹੱਤਵਪੂਰਨ ਮੁੱਦਾ ਚੁੱਕਿਆ ਜਾਵੇਗਾ, ਲੋਕ ਸਭਾ ‘ਚ ਕਾਂਗਰਸ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਲੋਕ ਸਭਾ ‘ਚ ਆਉਣ 26 ਜੂਨ, 2024 ਨੂੰ ਸਵੇਰੇ 10:00 ਵਜੇ ਤੋਂ ਲੈ ਕੇ ਸਦਨ ਦੇ ਮੁਲਤਵੀ ਹੋਣ ਤੱਕ ਸਦਨ ਵਿੱਚ ਹਾਜ਼ਰ ਰਹਿਣ ਅਤੇ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ।