ਬਰਨਾਲਾ : ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਇੱਥੋਂ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਸਨ, ਪਰ ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 360 ਵੋਟਾਂ ਨਾਲ ਅੱਗੇ ਹੋ ਗਏ ਤੇ ਇਹ ਲੀਡ ਲਗਾਤਾਰ ਵੱਧਦੀ ਹੀ ਗਈ। ਹੁਣ 16 ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ।
ਇੱਥੋਂ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 28,226, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16893 ਵੋਟਾਂ ਪਈਆਂ ਹਨ।