ਅੰਮ੍ਰਿਤਸਰ – ਪਾਕਿਸਤਾਨੀ ਏਜੰਸੀਆਂ ਲਗਾਤਾਰ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਬੀ. ਐੱਸ. ਐੱਫ. ਵੱਲੋਂ ਇਸ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਬੈਰੋਪਾਲ ਦੇ ਇਲਾਕੇ ‘ਚ ਇਕ ਡਰੋਨ ਰਾਹੀਂ ਸੁੱਟੀ ਗਈ ਖੇਪ ਬਰਾਮਦ ਕੀਤੀ ਹੈ। ਜਿਸ ‘ਚ ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ, 6 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਵੀ ਬੀ. ਐੱਸ. ਐੱਫ.ਨੇ ਸਰਹੱਦੀ ਪਿੰਡ ਬੱਲਰਵਾਲ ਦੇ ਇਲਾਕੇ ਵਿੱਚ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਸੀ, ਜਿਸ ਵਿੱਚ 6 ਹੈਂਡ ਗ੍ਰਨੇਡ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਜ਼ਬਤ ਕੀਤੇ ਗਏ ਸਨ।
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਸਣੇ ਹਥਿਆਰਾਂ ਦੀ ਖੇਪ ਬਰਾਮਦ
Latest Articel
ਪਾਸਪੋਰਟ ਵਿਵਾਦ’ ਕਾਰਨ ਦੋ ਭੈਣਾਂ ਦੇ ਵਤਨ ਵਾਪਸੀ ‘ਤੇ ਲੱਗੀ ਰੋਕ
ਅੰਮ੍ਰਿਤਸਰ- ਅਟਾਰੀ-ਵਾਹਗਾ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਨੇ ਇੱਕ ਹੋਰ ਪਰਿਵਾਰ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਦਿੱਲੀ...
ਪੰਜਾਬ ਦੇ ਸਾਬਕਾ ਮੰਤਰੀ ਨੂੰ ਦਿੱਲੀ Airport ਤੋਂ ਭੇਜ’ਤਾ ਵਾਪਸ! Passport ਕੀਤਾ ਜ਼ਬਤ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੈਰ-ਸਪਾਟਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਹ ਆਪਣੇ ਰਿਸ਼ਤੇਦਾਰ ਦੀ ਧੀ ਦੇ...
PM ਮੋਦੀ ਨੇ ਗੁਰੂ ਦੱਤ ਸਣੇ ਭਾਰਤੀ ਸਿਨੇਮਾ ਦੇ ਇਨ੍ਹਾਂ 5 ਦਿੱਗਜਾਂ ਦੀ ਯਾਦ...
ਮੁੰਬਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਆਡੀਓ ਵਿਜ਼ੂਅਲ ਅਤੇ ਮਨੋਰੰਜਨ ਸੰਮੇਲਨ 2025 ਵਿੱਚ ਗੁਰੂ ਦੱਤ ਅਤੇ ਪੀ. ਭਾਨੂਮਤੀ ਸਮੇਤ ਭਾਰਤੀ...
ਪਹਿਲਗਾਮ ਹਮਲੇ ਮਗਰੋਂ ਪੰਜਾਬ ‘ਚ ਅਲਰਟ
ਜਲੰਧਰ - ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਲੰਧਰ ਪੁਲਸ ਨੇ ਅੱਜ ਰੇਲਵੇ ਪੁਲਸ ਨਾਲ ਇਕ ਸਾਂਝਾ ਆਪ੍ਰੇਸ਼ਨ ਚਲਾਇਆ। ਜਿਸ ਕਾਰਨ ਰੇਲਵੇ ਸਟੇਸ਼ਨ...
ਪਾਣੀਆਂ ਦੇ ਮੁੱਦੇ ‘ਤੇ CM ਮਾਨ ਦਾ ਠੋਕਵਾਂ ਜਵਾਬ, ਨੰਗਲ ਡੈਮ ਪੁੱਜ ਦਿੱਤੀ ਚਿਤਾਵਨੀ
ਨੰਗਲ : ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ...