Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਗੁਰੂ ਸਾਹਿਬ ਦੇ ਕਾਰਟੂਨ ‘ਤੇ ਭੜਕਿਆ ਵਿਵਾਦ, ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤਿੱਖੀ...

ਗੁਰੂ ਸਾਹਿਬ ਦੇ ਕਾਰਟੂਨ ‘ਤੇ ਭੜਕਿਆ ਵਿਵਾਦ, ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤਿੱਖੀ ਪ੍ਰਤੀਕਿਰਿਆ

 

 

ਅੰਮ੍ਰਿਤਸਰ/ਚੰਡੀਗੜ੍ਹ- ਗੁਰੂ ਸਾਹਿਬ ਦੇ ਕਾਰਟੂਨ ਨੂੰ ਲੈ ਕੇ ਸਿਆਸਤ ਅਤੇ ਸਿੱਖ ਸਮਾਜ ਵਿੱਚ ਭਾਰੀ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ ‘ਆਪ’ ਬੁਲਾਰਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਨੇ ਬਹੁਤ ਹੀ ਕੋਜੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਇਸ ਵਕਤ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ ਤੇ ਸਿੱਖਾਂ ‘ਚ ਬਹੁਤ ਹੀ ਜ਼ਜਬਾਤੀ ਮਾਹੌਲ ਹੁੰਦਾ ਹੈ। ਉਨ੍ਹਾਂ ਕਿਹਾ ਪਰ ਭਾਜਪਾ ਨੇ ਆਪਣੇ ਪੇਜ਼ ‘ਤੇ ਇਕ ਕਾਰਟੂਨ ਪਾਇਆ ਹੈ, ਜੋ ਚਾਰ ਸਾਹਿਬਜ਼ਾਦੇ ਅਤੇ ਗੁਰੂ ਗੋਬਿੰਦ ਸਿੰਘ ਦਾ ਹੈ। ਉਨ੍ਹਾਂ ਕਿਹਾ ਇਹ ਭਾਜਪਾ ਦੀ ਬਹੁਤ ਹੀ  ਘਟੀਆ ਅਤੇ ਨੀਵੇਂ ਲੈਵਲ ਦੀ ਹਰਕਤ ਹੈ। ਇਹ ਕੰਮ ਕਰਕੇ ਉਨ੍ਹਾਂ ਨੇ ਸਾਡੇ ਪ੍ਰਤੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਦੀਆਂ ਹਰਕਤਾਂ ਸਿੱਖ ਕੌਮ ਦੇ ਜਜ਼ਬਾਤਾਂ ਨਾਲ ਖੇਡਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਾਣ-ਬੁੱਝ ਕੇ ਸਾਡੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਇਹ ਬਹੁਤ ਵੱਡਾ ਗੁਨਾਹ ਕੀਤਾ ਗਿਆ ਹੈ ਅਤੇ ਇਸ ਲਈ ਭਾਜਪਾ ਹਾਈਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮੀਤ ਸ਼ਾਹ ਸਮੇਤ ਸਬੰਧਤ ਲੋਕਾਂ ਨੂੰ ਸਿੱਖ ਕੌਮ ਤੇ ਪੰਜਾਬੀਆਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਕਾਰਟੂਨ ਨੂੰ ਤੁਰੰਤ ਆਪਣੇ ਸੋਸ਼ਲ ਮੀਡੀਆ ਪੇਜ਼ਾਂ ਤੋਂ ਹਟਾਇਆ ਜਾਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਗਲਤੀ ਕਰਨ ਦੀ ਹਿੰਮਤ ਨਾ ਕਰੇ।