ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਦਾਇਰ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।
ਇਸ ਦੌਰਾਨ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ ਲਈ ਇਕ ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ।