Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵਿਧਾਇਕ ਪਠਾਨਮਾਜਰਾ ਨੂੰ ਲੈ ਕੇ ਅਦਾਲਤ ਵੱਲੋਂ ਨਵਾਂ ਹੁਕਮ ਜਾਰੀ

ਵਿਧਾਇਕ ਪਠਾਨਮਾਜਰਾ ਨੂੰ ਲੈ ਕੇ ਅਦਾਲਤ ਵੱਲੋਂ ਨਵਾਂ ਹੁਕਮ ਜਾਰੀ

 

 

ਪਟਿਆਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦਾ ਹੁਕਮ ਹੋਇਆ ਹੈ। ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਪਟਿਆਲਾ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ ਜੋ ਕਿ ਬਲਾਤਕਾਰ ਦੇ ਮਾਮਲੇ ਵਿਚ ਮੁਲਜ਼ਮ ਹਨ, ਨੂੰ ਇਹ ਹੁਕਮ ਦਿੱਤਾ ਹੈ। ਪਠਾਨਮਾਜਰਾ ਜੇਕਰ ਨਿਰਧਾਰਤ ਸਮੇਂ ਤੱਕ ਅਦਾਲਤ ਵਿਚ ਪੇਸ਼ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

ਇਥੇ ਹੀ ਬਸ ਨਹੀਂ ਇਸ ਸਬੰਧੀ ਇਕ ਨੋਟਿਸ ਉਨ੍ਹਾਂ ਦੇ ਪਟਿਆਲਾ ਸਥਿਤ ਘਰ ‘ਤੇ ਚਿਪਕਾਇਆ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਜਾਇਦਾਦ ਵੀ ਅਟੈਚ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪਠਾਨਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ ਪਟਿਆਲਾ ਦੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ਵਿਚ ਬਲਾਤਕਾਰ ਦੇ ਇਕ ਮਾਮਲੇ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਗਈ ਸੀ। ਜਦੋਂ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਹ ਹਰਿਆਣਾ ਦੇ ਕਰਨਾਲ ਵਿਚ ਪੁਲਸ ਤੇ ਗੋਲੀਆਂ ਚਲਾਉਂਦਿਆਂ ਫਰਾਰ ਹੋ ਗਿਆ।