Thursday, August 28, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ...

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

 

ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਸੀਪੀ ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ।

——-