Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਕਿੱਲੋ ਹੈਰੋਇਨ ਤੇ...

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਕਿੱਲੋ ਹੈਰੋਇਨ ਤੇ ਅਸਲਾ ਬਰਾਮਦ

 

ਫਾਜ਼ਿਲਕਾ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵੱਲੋਂ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 2.102 ਕਿੱਲੋਗ੍ਰਾਮ ਹੈਰੋਇਨ, 7 ਪਿਸਤੌਲ (ਇਕ ਗਲੌਕ 9ਐੱਮ ਐੱਮ.30 ਬੋਰ ਦੇ ਚਾਰ ਪਿਸਤੌਲ, ਅਤੇ 9mm ਦੇ ਦੋ ਪਿਸਤੌਲ) ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਪੁਲਸ ਅਫ਼ਸਰਾਂ ਮੁਤਾਬਕ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਤੋਂ ਸੂਬੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪ੍ਰਾਪਤ ਕੀਤੀ ਗਈ ਸੀ। ਪੁਲਸ ਸਟੇਸ਼ਨ SSOC, ਫਾਜ਼ਿਲਕਾ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।