Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮੁੱਖ ਮੰਤਰੀ ਮਾਨ ਦੀ ਮੀਟਿੰਗ ਤੋਂ ਬਾਅਦ ਸਾਉਣੀ ਸੀਜ਼ਨ 2024-25 ਲਈ ਕਸਟਮ...

ਮੁੱਖ ਮੰਤਰੀ ਮਾਨ ਦੀ ਮੀਟਿੰਗ ਤੋਂ ਬਾਅਦ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਮਿਲੀ ਪ੍ਰਵਾਨਗੀ

  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਖਰੀਦ ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿੱਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਮੀਟਿੰਗ ਅੱਜ ਮੁੱਖ ਮੰਤਰੀ ਦੀ ਅਧਿਕਾਰਕ ਰਿਹਾਇਸ਼ ’ਤੇ ਮੰਤਰੀ ਮੰਡਲ ਨਾਲ ਕੀਤੀ ਗਈ।

ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ। ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿੱਚ ਸਥਿਤੀ ਯੋਗ ਚੌਲ ਮਿੱਲਾਂ ਵਿੱਚ ਸਟੋਰ ਕੀਤਾ ਜਾਵੇਗਾ।  “ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖ਼ਰੀਦ 2024-25” ਦੇ ਉਪਬੰਧਾਂ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਆਨਲਾਈਨ ਜੋੜਿਆ ਜਾਵੇਗਾ। ਰਿਲੀਜ਼ ਆਰਡਰ (ਆਰ.ਓ.) ਸਕੀਮ ਤਹਿਤ ਚੌਲ ਮਿੱਲਰਾਂ ਨੂੰ ਦਿੱਤੇ ਜਾਣ ਵਾਲੇ ਝੋਨੇ ਦੀ ਵੰਡ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗੀ। ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨਾ ਚੌਲ ਮਿੱਲਾਂ ਵਿੱਚ ਉਨ੍ਹਾਂ ਦੀ ਪਾਤਰਤਾ ਅਨੁਸਾਰ ਭੰਡਾਰ ਕਰਨ ਦਾ ਉਪਬੰਧ ਕੀਤਾ ਗਿਆ ਹੈ। ਪਾਲਿਸੀ ਅਤੇ ਐਗਰੀਮੈਂਟ ਮੁਤਾਬਕ ਚੌਲ ਮਿਲ ਮਾਲਕਾਂ ਨੂੰ ਭੰਡਾਰ ਹੋਏ ਝੋਨੇ ਦਾ ਮੁਕੰਮਲ ਚੌਲ 31 ਮਾਰਚ, 2025 ਤੱਕ ਡਿਲਵਰ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ।