ਚੰਡੀਗੜ੍ਹ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਬਠਿੰਡਾ ਪੁਲਸ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਸਾਥੀਆਂ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ 11 FIR ਦਰਜ ਹਨ। ਉਹ ਪੰਜਾਬ ਵਿਚ ਕਈ ਕਾਂਡ ਕਰ ਚੁੱਕਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਵਿਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਬਠਿੰਡਾ ਪੁਲਸ ਦੇ ਨਾਲ ਇਕ ਸਾਂਝੇ ਆਪਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਸਨ।