ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਿੱਤ ਹਾਸਿਲ ਹੋਈ ਹੈ। ਚੋਣਾਂ ਜਿੱਤਣ ਤੋਂ ਇੱਕ ਦਿਨ ਬਾਅਦ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਆਪਣੀ ਪਾਰਟੀ ਦੇ ਪੰਜਾਬ ਇਕਾਈ ਦੇ ਇੱਕ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ’ਚੋਂ ਬਾਹਰ ਕੱਢਿਆ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਦਰਸ਼ਨ ਸਿੰਘ ਬਰਾੜ ਬਾਘਾਪੁਰਾਣਾ ਤੋਂ ਵਿਧਾਇਕ ਰਹੇ ਹਨ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਵਿਰੁੱਧ ਵੀ ਐਕਸ਼ਨ ਲਿਆ ਗਿਆ ਸੀ।