Sunday, April 6, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ 'ਚ ਮਿਲੀ ਲਾਸ਼

3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ ‘ਚ ਮਿਲੀ ਲਾਸ਼

 

ਭਿੱਖੀਵਿੰਡ- ਬੀਤੀ ਦੋ ਅਪ੍ਰੈਲ ਵਾਲੇ ਦਿਨ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਾੜੀ ਗੌੜ ਸਿੰਘ ਦੇ ਨੌ ਸਾਲਾ ਬੱਚਾ ਗੁਰਪਿਆਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਮਾੜੀ ਗੌੜ ਸਿੰਘ ਦੀ ਭੇਦ ਭਰੇ ਹਾਲਾਤ ਵਿਚ ਪਿੰਡ ਦੀ ਨਹਿਰ ਤੋਂ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਉਥੇ ਹੀ ਇਸ ਦੁਖਦਾਈ ਘਟਨਾ ਦੇ ਮਿਲਣਸਾਰ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਪੁਲਸ ਵੱਲੋਂ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਮੁਖ ਸਿੰਘ ਦੱਸਿਆ ਕਿ ਦੋ ਅਪ੍ਰੈਲ ਵਾਲੇ ਦਿਨ ਗੁਰਪਿਆਰ ਸਿੰਘ ਘਰ ਦੇ ਗੇਟ ਅੱਗੇ ਖਲੋਤਾ ਸੀ ਅਤੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਮੁੰਡਾ ਗੁੰਮਸ਼ੁਦਾ ਹੋ ਗਿਆ ਹੈ।

ਪਰਿਵਾਰ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਪਿੰਡ ਦੀ ਹੀ ਰਹਿਣ ਵਾਲੀ ਇਕ ਔਰਤ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਅਗਵਾ ਕੀਤਾ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਮੁੰਡੇ ਗੁਰਪਿਆਰ ਸਿੰਘ ਦੀ ਭੇਦ ਭਰੇ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ, ਉਥੇ ਮ੍ਰਿਤਕ ਦੀ ਮਾਂ ਸਰਬਜੀਤ ਕੌਰ ਰੋ-ਰੋ ਕੇ ਬੋਲ ਰਹੀ ਕਿ ਉਸਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।