ਲੁਧਿਆਣਾ : ਲੁਧਿਆਣਾ ਵਿਚ ਥਾਣੇ ਦੇ ਅੰਦਰ SHO ‘ਤੇ ਜਾਨਲੇਵਾ ਹਮਲਾ ਹੋ ਗਿਆ। ਪੁਲਸ ਵੱਲੋਂ ਮੁਲਜ਼ਮ ਜਤਿੰਦਰ ਸਿੰਘ ਉਰਫ਼ ਕਾਕੀ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੁਲਸ ਨੌਜਵਾਨ ਨੂੰ ਬੰਨ੍ਹ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਮੁਲਜ਼ਮ ਕਾਕੀ ਨੂੰ ਫੜ ਕੇ ਲਿਆਈ ਸੀ। ਪੁੱਛਗਿੱਛ ਦੌਰਾਨ ਉਸ ਨੇ ਐੱਸ.ਐੱਚ.ਓ. ਨੀਰਜ ਚੌਧਰੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁਲਜ਼ਮ ਨੇ ਥਾਣੇ ਦੇ ਅੰਦਰ ਹੀ SHO ‘ਤੇ ਹਮਲਾ ਕਰ ਦਿੱਤਾ ਹੈ। ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਅੱਧਾ ਦਰਜਨ ਦੇ ਕਰੀਬ ਮਾਮਲੇ ਦਰਜ ਹਨ। ਹੁਣ SHO ‘ਤੇ ਹਮਲਾ ਕਰਨ ਦੇ ਦੋਸ਼ ਹੇਠ ਇਕ ਹੋਰ ਕੇਸ ਦਰਜ ਕਰ ਲਿਆ ਗਿਆ ਹੈ।