ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿੱਚ ਵੱਡੀ ਘਟਨਾ ਸਾਹਮਣੇ ਆਈ ਐ। ਬੀਤੀ ਰਾਤ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਦੋਂ ਉਸਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਛਾਤੀ ਵਿੱਚ ਚਾਕੂ ਸੀ। ਮ੍ਰਿਤਕ ਦੀ ਪਛਾਣ ਅਮਰਨਾਥ ਯਾਦਵ (25) ਵਜੋਂ ਹੋਈ ਹੈ। ਉਹ ਮੁਹੱਲਾ ਇਸਲਾਮ ਗੰਜ ਵਿੱਚ ਹਲਵਾਈ ਦੀ ਦੁਕਾਨ ਚਲਾਉਂਦਾ ਸੀ। ਸੂਚਨਾ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਮਰਨਾਥ ਯਾਦਵ ਦੀ ਪਤਨੀ ਸੋਨੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਹ ਆਪਣੀ ਭੈਣ ਨਾਲ ਫੋਨ ‘ਤੇ ਗੱਲ ਕਰ ਰਹੀ ਸੀ। ਉਸ ਨੂੰ ਗੱਲ ਕਰਦੇ ਦੇਖ ਉਸ ਦੇ ਪਤੀ ਨੇ ਵਿਰੋਧ ਕੀਤਾ। ਉਸ ਨੇ ਦੱਸਿਆ ਕਿ ਜਦੋਂ ਵੀ ਉਹ ਆਪਣੇ ਨਾਨਕੇ ਘਰ ਪਰਿਵਾਰ ਨਾਲ ਗੱਲ ਕਰਦੀ ਸੀ ਤਾਂ ਉਸ ਦਾ ਪਤੀ ਗੁੱਸੇ ‘ਚ ਆ ਜਾਂਦਾ ਸੀ। ਕੁਝ ਸਮੇਂ ਬਾਅਦ ਉਸ ਨੇ ਆਪਣੇ ਪਤੀ ਨੂੰ ਖੂਨ ਨਾਲ ਲੱਥਪੱਥ ਦੇਖਿਆ ਤਾਂ ਤੁਰੰਤ ਪੁਲਸ ਨੂੰ ਫੋਨ ਕੀਤਾ।ਬੀਤੀ ਰਾਤ ਅਮਰਨਾਥ ਅਤੇ ਉਸ ਦੀ ਪਤਨੀ ਸੋਨੀ ਵਿਚਕਾਰ ਝਗੜਾ ਹੋ ਗਿਆ। ਸੋਨੀ ਦਾ ਕਹਿਣਾ ਹੈ ਕਿ ਇਸ ਦੌਰਾਨ ਉਸਦੇ ਪਤੀ ਨੇ ਗੁੱਸੇ ਵਿੱਚ ਆਪਣੀ ਛਾਤੀ ਵਿੱਚ ਚਾਕੂ ਮਾਰ ਦਿੱਤਾ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਤੀ-ਪਤਨੀ ਦੇ ਝਗੜੇ ਕਾਰਨ ਪਤੀ ਦਾ ਕਤਲ ਕੀਤਾ ਗਿਆ ਹੈ। ਥਾਣਾ 2 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪਰ ਆਖਰਕਾਰ ਮੌਤ ਨੂੰ ਲੈ ਕੇ ਸਵਾਲ ਖੜੇ ਹੋ ਰਹੇ ਨੇ।