Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ...

ਕੈਨੇਡਾ ਦੇ ਸਕੂਲ ‘ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ ‘ਚ 10 ਦੀ ਮੌਤ, 25 ਜ਼ਖ਼ਮੀ

ਕੈਨੇਡਾ  ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਪੀਸ (Peace) ਖੇਤਰ ਵਿੱਚ ਸਥਿਤ ‘ਟੰਬਲਰ ਰਿਜ ਸੈਕੰਡਰੀ ਸਕੂਲ’ (Tumbler Ridge Secondary School) ਵਿੱਚ ਹਮਲਾਵਰਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਫਾਇਰਿੰਗ ਦੌਰਾਨ ਹਮਲਾਵਰ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।ਸੂਤਰਾਂ ਮੁਤਾਬਕ ਰੌਇਲ ਕੈਨੇਡੀਅਨ ਮਾਊਂਟਡ ਪੁਲਸ (RCMP) ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਹੋਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਮੁਤਾਬਕ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਚੁੱਕੀ ਹੈ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਹਮਲਾਵਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ, ਪੁਲਸ ਇਸ ਪਹਿਲੂ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਖ਼ੂਨੀ ਖੇਡ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।